24 October - Tuesday - 8 Kattak - Hukamnama
Posted by Raman Sangha on
ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥
ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥
तेरे बंके लोइण दंत रीसाला ॥ सोहणे नक जिन लमड़े वाला ॥
कंचन काइआ सुइने की ढाला ॥ सोवंन ढाला क्रिसन माला जपहु तुसी सहेलीहो ॥
Ŧere banke loiṇ ḏanṯ rīsālā. Sohṇe nak jin lammṛe vālā.
Kancẖan kāiā suine kī dẖālā. Sovann dẖālā krisan mālā japahu ṯusī sahelīho.
Your eyes are so beautiful, and Your teeth are delightful. Your nose is so graceful, and Your hair is so long. Your body is so precious, cast in gold. His body is cast in gold, and He wears Krishna's mala; meditate on Him, O sisters.
(ਹੇ ਸਰਬ-ਵਿਆਪਕ ਸਿਰਜਣਹਾਰ! ਜਗਤ ਦੀ ਸਾਰੀ ਸੁੰਦਰਤਾ ਤੂੰ ਹੀ ਆਪਣੇ ਸਰੂਪ ਤੋਂ ਰਚੀ ਹੈ। ਤੂੰ ਉਹ ਇਸਤ੍ਰੀ ਮਰਦ ਪੈਦਾ ਕੀਤੇ ਹਨ ਜਿਨ੍ਹਾਂ ਦੇ ਨੈਣ ਦੰਦ ਨੱਕ ਕੇਸ ਆਦਿਕ ਸਾਰੇ ਹੀ ਅੰਗ ਮਹਾਨ ਸੁੰਦਰ ਹਨ। ਉਹਨਾਂ ਵਿਚ, ਹੇ ਪ੍ਰਭੂ! ਤੂੰ ਆਪ ਹੀ ਬੈਠਾ ਜੀਵਨ-ਜੋਤਿ ਜਗਾ ਰਿਹਾ ਹੈਂ। ਹੇ ਪ੍ਰਭੂ! ਤੇਰੇ ਨੈਣ ਬਾਂਕੇ ਹਨ, ਤੇਰੇ ਦੰਦ ਸੋਹਣੇ ਹਨ, ਤੇਰਾ ਨੱਕ ਸੋਹਣਾ ਹੈ, ਤੇਰੇ ਸੋਹਣੇ ਲੰਮੇ ਕੇਸ ਹਨ (ਜਿਨ੍ਹਾਂ ਦੇ ਸੋਹਣੇ ਨੱਕ ਹਨ, ਜਿਨ੍ਹਾਂ ਦੇ ਸੋਹਣੇ ਲੰਮੇ ਕੇਸ ਹਨ; ਇਹ ਭੀ, ਹੇ ਪ੍ਰਭੂ! ਤੇਰੇ ਹੀ ਨੱਕ ਤੇਰੇ ਹੀ ਕੇਸ ਹਨ) । ਹੇ ਪ੍ਰਭੂ! ਤੇਰਾ ਸਰੀਰ ਸੋਨੇ ਵਰਗਾ ਸੁੱਧ ਅਰੋਗ ਹੈ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਹੀ ਢਲਿਆ ਹੋਇਆ ਹੈ। ਹੇ ਸਹੇਲੀਹੋ! ਹੇ ਸਤਸੰਗੀ ਸੱਜਣੋ! ਤੁਸੀ ਉਸ ਪਰਮਾਤਮਾ (ਦੇ ਨਾਮ) ਦੀ ਮਾਲਾ ਜਪੋ (ਉਸ ਪਰਮਾਤਮਾ ਦਾ ਨਾਮ ਮੁੜ ਮੁੜ ਜਪੋ) ਜਿਸ ਦਾ ਸਰੀਰ ਅਰੋਗ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਢਲਿਆ ਹੋਇਆ ਹੈ।
SGGS Ang 567
Enjoy 20% off at www.OnlineSikhStore.com Discount Code WAHEGURU
#kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru