18 January - 5 Maagh - Saturday - Hukamnama

Geposted von Raman Sangha am

ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥
ਚੰਦੀ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥

कुजा आमद कुजा रफती कुजा मे रवी ॥ द्वारिका नगरी रासि बुगोई ॥
खूबु तेरी पगरी मीठे तेरे बोल ॥ द्वारिका नगरी काहे के मगोल ॥
चंदीं हजार आलम एकल खानां ॥ हम चिनी पातिसाह सांवले बरनां ॥

Kujā āmaḏ kujā rafṯī kujā me ravī. Ḏavārikā nagrī rās bugī.
Kẖūb ṯerī pagrī mīṯẖe ṯere bol. Ḏavārikā nagrī kāhe ke magol.
Cẖanḏīʼn hajār ālam ekal kẖānāʼn. Ham cẖinī pāṯisāh sāʼnvle barnāʼn.

Where did you come from? Where have You been? And where are You going? Tell me the truth, in the holy city of Dwaarikaa. How handsome is your turban! And how sweet is your speech. Why are there Moghals in the holy city of Dwaarikaa? You alone are the Lord of so many thousands of worlds. You are my Lord King, like the dark-skinned Krishna.

(ਹੇ ਸੱਜਣ!) ਨਾਹ ਤੂੰ ਕਿਤੋਂ ਆਇਆ, ਨਾਹ ਤੂੰ ਕਿਤੇ ਕਦੇ ਗਿਆ ਅਤੇ ਨਾਹ ਤੂੰ ਜਾ ਰਿਹਾ ਹੈਂ (ਭਾਵ, ਤੂੰ ਸਦਾ ਅਟੱਲ ਹੈਂ) ਦੁਆਰਕਾ ਨਗਰੀ ਵਿਚ ਰਾਸ ਭੀ ਤੂੰ ਆਪ ਹੀ ਪਾਂਦਾ ਹੈਂ (ਭਾਵ, ਕਿਸ਼ਨ ਭੀ ਤੂੰ ਆਪ ਹੀ ਹੈਂ) । ਹੇ ਯਾਰ! ਸੋਹਣੀ ਤੇਰੀ ਪੱਗ ਹੈ (ਭਾਵ, ਸੋਹਣਾ ਤੇਰਾ ਸਰੂਪ ਹੈ) ਤੇ ਪਿਆਰੇ ਤੇਰੇ ਬਚਨ ਹਨ, ਨਾਹ ਤੂੰ ਸਿਰਫ਼ ਦੁਆਰਕਾ ਵਿਚ ਹੈਂ ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ ਮੱਕੇ ਵਿਚ ਹੈਂ (ਭਾਵ, ਤੂੰ ਹਰ ਥਾਂ ਹੈਂ) । (ਸ੍ਰਿਸ਼ਟੀ ਦੇ) ਕਈ ਹਜ਼ਾਰਾਂ ਮੰਡਲਾਂ ਦਾ ਤੂੰ ਇਕੱਲਾ (ਆਪ ਹੀ) ਮਾਲਕ ਹੈਂ। ਹੇ ਪਾਤਸ਼ਾਹ! ਇਹੋ ਜਿਹਾ ਹੀ ਸਾਉਲੇ ਰੰਗ ਵਾਲਾ ਕ੍ਰਿਸ਼ਨ ਹੈ (ਭਾਵ, ਕ੍ਰਿਸ਼ਨ ਭੀ ਤੂੰ ਆਪ ਹੀ ਹੈਂ)
SGGS Ang 727
#maagh #maag #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus #bookschor

0 Kommentare

Hinterlassen Sie einen Kommentar